ਧਨਾਸਰੀ ਮਹਲਾ ੧॥
ਜੀਉ
ਤਪਤੁ ਹੈ ਬਾਰੋ ਬਾਰ ਤਪਿ ਤਪਿ ਖਪੈ ਬਹੁਤੁ ਬੇਕਾਰ ਜੈ ਤਨਿ ਬਾਣੀ ਵਿਸਰਿ ਜਾਇ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ਜਿਨਿ ਕਨ ਕੀਤੇ ਅਖੀ ਨਾਕੁ ਜਿਨਿ ਜਿਹਵਾ ਦਿਤੀ ਬੋਲੇ ਤਾਤੁ ਜਿਨਿ ਮਨੁ ਰਾਖਿਆ ਅਗਨੀ ਪਾਇ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ਸਭਾ ਕਾਲਖ ਦਾਗਾ ਦਾਗ ਦਾਗ ਦੋਸ ਮੁਹਿ ਚਲਿਆ ਲਾਇ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ਜੇ ਕੋ ਡੂਬੈ ਫਿਰਿ ਹੋਵੈ ਸਾਰ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

(ਅੰਗ: ੬੬੧) color='lightgray'>.