ਧਨਾਸਰੀ ਮਹਲਾ ੪ ॥ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
(ਅੰਗ: ੬੭੦)